ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ “ਸਿਰਜਣ” ਮੋਬਾਈਲ ਐਪ ਲਾਂਚ

ਸਿਹਤ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ

ਜਣੇਪੇ ਦੌਰਾਨ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਬਾਈਲ-ਐਪ “ਸਿਰਜਣ” ਲਾਂਚ ਕੀਤੀ, ਜੋ ਅਤਿ-ਆਧੁਨਿਕ ਡਿਜੀਟਲ ਪਲੇਟਫਾਰਮ ਹੈ ਅਤੇ ਜਿਸਦਾ ਉਦੇਸ਼ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਗਰਭ ਅਵਸਥਾ, ਜਣੇਪੇ ਦੌਰਾਨ ਅਤੇ ਜਨਮ ਤੋਂ ਬਾਅਦ ਵਿਆਪਕ ਦੇਖਭਾਲ ਪ੍ਰਦਾਨ ਕਰਨ ਲਈ ਸਮਰੱਥ ਬਣਾਉਣਾ ਹੈ।

ਇਸ ਮੌਕੇ ਸਿਹਤ ਮੰਤਰੀ ਦੇ ਨਾਲ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ-ਕਮ-ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਘਨਸ਼ਿਆਮ ਥੋਰੀ ਅਤੇ ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਮਦਰ ਐਂਡ ਚਾਈਲਡ ਹੈਲਥ ਡਿਵੀਜ਼ਨ ਡਾ. ਨਵਜੋਤ ਵੀ ਮੌਜੂਦ ਸਨ। ਬੋਰਨ ਹੈਲਥੀ ਪ੍ਰੋਗਰਾਮ ਤਹਿਤ ਜਪਾਈਗੋ ਵੱਲੋਂ ਸਿਰਜਣ ਐਪ ਤਿਆਰ ਕਰਨ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਗਿਆ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਂਡਰੌਇਡ ਅਧਾਰਤ ਇਹ ਐਪਲੀਕੇਸ਼ਨ ਸਹਾਇਕ ਨਰਸ ਮਿਡਵਾਈਵਜ਼ (ਏ.ਐਨ.ਐਮ.) ਅਤੇ ਮੈਡੀਕਲ ਅਫਸਰਾਂ ਲਈ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਟਰੈਕ ਕਰਕੇ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਲਈ ਅਹਿਮ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਇਹ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ, ਟਰੈਕਿੰਗ ਅਤੇ ਪ੍ਰਬੰਧਨ ਨੂੰ ਵੀ ਮਜ਼ਬੂਤ ਕਰੇਗੀ ਜਿਸ ਨਾਲ ਸਮੇਂ ਸਿਰ ਅਤੇ ਢੁਕਵੀਂ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਲਾਭਪਾਤਰੀ ਲਈ ਜਨਮ ਤੋਂ ਪਹਿਲਾਂ ਤੋਂ ਜਣੇਪੇ ਦੀ ਮਿਆਦ ਤੱਕ ਨਿਰੰਤਰ ਦੇਖਭਾਲ ਦੀ ਸਹੂਲਤ ਵੀ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਮੋਬਾਈਲ ਐਪਲੀਕੇਸ਼ਨ ਨੂੰ ਬਲੂਟੁੱਥ ਰਾਹੀਂ ਡਿਜ਼ੀਟਲ ਡਿਵਾਈਸਾਂ ਨਾਲ ਜੋੜਿਆ ਜਾ ਸਕਦਾ ਹੈ ਜੋ ਲਾਭਪਾਤਰੀ ਦੇ ਮਾਪਦੰਡਾਂ ਨੂੰ ਸਿੱਧੇ ਐਪਲੀਕੇਸ਼ਨ ‘ਤੇ ਟ੍ਰਾਂਸਫਰ ਕਰਦਾ ਹੈ ਅਤੇ ਕੋਈ ਵੀ ਐਂਟਰੀ ਖੁਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪਲੀਕੇਸ਼ਨ ਐਪ ‘ਤੇ ਦਰਜ ਕੀਤੇ ਗਏ ਜ਼ਰੂਰੀ ਤੱਤਾਂ ਦੇ ਅਧਾਰ ‘ਤੇ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਕੇ ਉੱਚਿਤ ਫੈਸਲਾ ਲੈਣ ਵਿੱਚ ਮਦਦ ਕਰਦੀ ਹੈ ਅਤੇ ਏ.ਐਨ.ਐਮ. ਲਈ ਕਾਰਜ ਯੋਜਨਾ, ਐਮ,ਸੀ.ਪੀ. ਕਾਰਡ ਅਤੇ ਡੈਸ਼ਬੋਰਡ ਤਿਆਰ ਕਰਨ ਵਿੱਚ ਵੀ ਮਦਦ ਕਰਦੀ ਹੈ।

ਮੰਤਰੀ ਨੇ ਕਿਹਾ ਕਿ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਐਮ.ਓ. ਐਪ ਵਿੱਚ ਦੇਖ ਸਕਦੇ ਹਨ, ਜਿਸ ਨਾਲ ਮਰੀਜ਼ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ ਅਤੇ ਐਮ.ਓ. ਵੱਲੋਂ ਕੀਤੇ ਗਏ ਇਲਾਜ ਨੂੰ ਐਪ ‘ਤੇ ਅਪਲੋਡ ਕੀਤਾ ਜਾ ਸਕਦਾ ਹੈ, ਜੋ ਕਿ ਐਪਲੀਕੇਸ਼ਨ ਦੀ ਵਰਤੋਂ ਕਰਦੇ ਹੋਏ ਸਬੰਧਤ ਏ.ਐਨ.ਐਮ. ਕੋਲ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਲੇਬਰ ਰੂਮ ਵਿੱਚ ਐਪ ‘ਤੇ ਸਾਰੀਆਂ ਜ਼ਰੂਰੀ ਚੀਜ਼ਾਂ ਨੂੰ ਰਿਕਾਰਡ ਕੀਤਾ ਜਾ ਸਕਦਾ ਹੈ ਜਿਸ ਨਾਲ ਕਿਸੇ ਵੀ ਖ਼ਤਰੇ ਜਾਂ ਵੱਡੀ ਸਹੂਲਤ ਵਿੱਚ ਰੈਫਰ ਕਰਨ ਦੀ ਜ਼ਰੂਰਤ ਦਾ ਪਤਾ ਲਗਾਇਆ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਪੰਜਾਬ ਵਿੱਚ ਜਣੇਪਾ ਦੌਰਾਨ ਹੋਣ ਵਾਲੀ ਉੱਚ ਮੌਤ ਦਰ ਨਾਲ ਨਜਿੱਠਣ ਦੀ ਗੰਭੀਰ ਲੋੜ ‘ਤੇ ਜ਼ੋਰ ਦਿੱਤਾ ਅਤੇ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਮਿਆਰੀ ਸਿਹਤ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਵਜੋਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।

ਦੱਸਣਯੋਗ ਹੈ ਕਿ ਇਸ ਐਪ ਨੂੰ ਸ਼ੁਰੂਆਤੀ ਤੌਰ ‘ਤੇ ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਇਸਦੇ ਨਤੀਜਿਆਂ ਦੇ ਅਧਾਰ ‘ਤੇ ਇਸ ਦਾ ਵਿਸਤਾਰ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਮਾਵਾਂ ਲਈ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਕੇ ਘੱਟ ਵਜਨ ਵਾਲੇ ਬੱਚਿਆਂ ਦੇ ਜਨਮ ਵਿੱਚ 10 ਫ਼ੀਸਦੀ ਤੱਕ ਕਮੀ ਲਿਆਉਣਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।