ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ ਸ਼ੁਰੂ ਕਰਨਗੇ

ਪੰਜਾਬ

ਖਨੌਰੀ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ (26 ਨਵੰਬਰ) ਤੋਂ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਉਹ ਕਿਸਾਨਾਂ ਨੂੰ ਸੰਬੋਧਨ ਕਰਨਗੇ। 4 ਨਵੰਬਰ ਨੂੰ ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਸੰਸਦ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ।
ਇਕ ਦਿਨ ਪਹਿਲਾਂ ਸੋਮਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਫਰੀਦਕੋਟ ‘ਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਸਿਰ ‘ਤੇ ਕਫਨ ਬੰਨ੍ਹ ਕੇ ਮਰਨ ਵਰਤ ‘ਤੇ ਬੈਠਣ ਜਾ ਰਹੇ ਹਨ। ਕੇਂਦਰ ਸਰਕਾਰ ਨੂੰ ਉਸ ਦੀਆਂ ਮੰਗਾਂ ਪੂਰੀਆਂ ਕਰਨੀਆਂ ਪੈਣਗੀਆਂ ਨਹੀਂ ਤਾਂ ਉਹ ਆਪਣੀ ਜਾਨ ਕੁਰਬਾਨ ਕਰ ਦੇਣਗੇ। ਉਨ੍ਹਾਂ ਦੀ ਮੌਤ ਨਾਲ ਵੀ ਇਹ ਅੰਦੋਲਨ ਨਹੀਂ ਰੁਕੇਗਾ। ਮਰਨ ਉਪਰੰਤ ਹੋਰ ਆਗੂ ਮਰਨ ਵਰਤ ਸ਼ੁਰੂ ਕਰਨਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।