ਪੰਜਾਬ ਪੁਲਿਸ ਨੇ ਇਨਾਮੀ ਗੈਂਗਸਟਰ ਲੱਤ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫ਼ਤਾਰ

ਪੰਜਾਬ

ਤਰਨਤਾਰਨ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਤਰਨਤਾਰਨ ‘ਚ ਸੀ.ਆਈ.ਏ ਸਟਾਫ਼ ਪੁਲਿਸ ਅਤੇ ਗੈਂਗਸਟਰ ਵਿਚਾਲੇ ਰਾਤ ਨੂੰ ਮੁਕਾਬਲਾ ਹੋਇਆ। ਇਸ ਵਿੱਚ ਗੈਂਗਸਟਰ ਯੁਵਰਾਜ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਹ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਪੁਲਿਸ ਨੇ ਉਸਦੀ ਗ੍ਰਿਫਤਾਰੀ ਲਈ ਇਨਾਮ ਰੱਖਿਆ ਹੋਇਆ ਸੀ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਹਸਪਤਾਲ ਪਹੁੰਚਾਇਆ।
ਮੁਕਾਬਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ।ਜਾਣਕਾਰੀ ਅਨੁਸਾਰ ਤਰਨਤਾਰਨ ਸੀਆਈਏ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਸਬੰਧਿਤ ਯੁਵਰਾਜ ਸਿੰਘ ਤਰਨਤਾਰਨ ‘ਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਪੁਲਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।
ਜਦੋਂ ਪੁਲੀਸ ਟੀਮ ਪਿੰਡ ਜਮਸਤਪੁਰ ਨੂੰ ਜਾਂਦੇ ਰੋਹੀ ਪੁਲ ਨੇੜੇ ਪੁੱਜੀ ਤਾਂ ਮੋਟਰਸਾਈਕਲ ਸਵਾਰ ਗੈਂਗਸਟਰ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਇੱਕ ਗੋਲੀ ਮੋਟਰਸਾਈਕਲ ਸਵਾਰ ਦੀ ਲੱਤ ਵਿੱਚ ਜਾ ਲੱਗੀ।ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਫੜ ਲਿਆ। ਉਸ ਦੀ ਪਛਾਣ ਯੁਵਰਾਜ ਸਿੰਘ ਵਜੋਂ ਹੋਈ ਹੈ।
ਬਦਮਾਸ਼ ਕੋਲੋਂ 45 ਬੋਰ ਦਾ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਇਆ ਹੈ। ਮੌਕੇ ‘ਤੇ ਪਹੁੰਚੇ ਤਰਨਤਾਰਨ ਦੇ ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਗ੍ਰਿਫ਼ਤਾਰ ਗੈਂਗਸਟਰ ਯੁਵਰਾਜ ਸਿੰਘ ਦਾ ਸਬੰਧ ਜੇਲ੍ਹ ਵਿੱਚ ਬੰਦ ਗੈਂਗਸਟਰ ਹਰਪ੍ਰੀਤ ਬਾਬਾ ਗੈਂਗ ਨਾਲ ਹੈ। ਇਸ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।ਜਵਾਬੀ ਗੋਲੀਬਾਰੀ ਵਿਚ ਉਸ ਦੀ ਲੱਤ ਵਿਚ ਗੋਲੀ ਲੱਗੀ।ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

Latest News

Latest News

Leave a Reply

Your email address will not be published. Required fields are marked *