ਸੰਵਿਧਾਨ ਦੀ 75ਵੀਂ ਵਰ੍ਹੇਗੰਢ ਮੌਕੇ ਰਾਸ਼ਟਰਪਤੀ ਦੋਵੇਂ ਸਦਨਾਂ ਨੂੰ ਸੰਬੋਧਨ ਕਰਨਗੇ, ਸਿੱਕਾ ਤੇ ਡਾਕ ਟਿਕਟ ਹੋਣਗੇ ਜਾਰੀ

ਰਾਸ਼ਟਰੀ

ਨਵੀਂ ਦਿੱਲੀ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਦੇਸ਼ ਦੇ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਅੱਜ ਮੰਗਲਵਾਰ ਨੂੰ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਇਕ ਪ੍ਰੋਗਰਾਮ ਹੋਵੇਗਾ।ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਾਰੇ ਸੰਸਦ ਮੈਂਬਰ ਇਸ ‘ਚ ਮੌਜੂਦ ਰਹਿਣਗੇ।
ਪ੍ਰੋਗਰਾਮ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਧਨਖੜ ਦੋਹਾਂ ਸੰਸਦਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਲੋਕ ਸਭਾ ਸਪੀਕਰ ਓਮ ਬਿਰਲਾ ਸਵਾਗਤੀ ਭਾਸ਼ਣ ਦੇਣਗੇ। ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿੱਚ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ‘ਭਾਰਤੀ ਸੰਵਿਧਾਨ ਦਾ ਨਿਰਮਾਣ : ਇੱਕ ਝਲਕ’ ਅਤੇ ‘ਭਾਰਤੀ ਸੰਵਿਧਾਨ ਦਾ ਨਿਰਮਾਣ ਅਤੇ ਇਸ ਦਾ ਸ਼ਾਨਦਾਰ ਸਫਰ’ ਨਾਂ ਦੀਆਂ ਕਿਤਾਬਾਂ ਲਾਂਚ ਕੀਤੀਆਂ ਜਾਣਗੀਆਂ। ਸੰਵਿਧਾਨ ਦੀਆਂ ਕਾਪੀਆਂ ਸੰਸਕ੍ਰਿਤ ਅਤੇ ਮੈਥਿਲੀ ਵਿੱਚ ਵੀ ਜਾਰੀ ਕੀਤੀਆਂ ਜਾਣਗੀਆਂ। ਭਾਰਤੀ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਮਹੱਤਤਾ ਅਤੇ ਯਾਤਰਾ ‘ਤੇ ਇੱਕ ਲਘੂ ਫਿਲਮ ਵੀ ਦਿਖਾਈ ਜਾਵੇਗੀ।

Published on: ਨਵੰਬਰ 26, 2024 8:18 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।