ਪੰਜਾਬ ‘ਚ ਕਈ ਦਿਨ ਪਵੇਗੀ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ-ਸ਼ਾਮ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਸੁਧਰਨਾ ਸ਼ੁਰੂ ਹੋ ਗਿਆ ਹੈ। ਪਰ ਹਾਲਾਤ ਪੰਜਾਬ ਨਾਲੋਂ ਮਾੜੇ ਹਨ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਤੇ ਗੁਰਦਾਸਪੁਰ ਦਾ ਨੰਬਰ ਆਉਂਦਾ ਹੈ ਜਿੱਥੇ ਤਾਪਮਾਨ ਨੌਂ ਡਿਗਰੀ ਰਿਹਾ। ਜਦੋਂ ਕਿ ਚੰਡੀਗੜ੍ਹ ਵਿੱਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ।08:55 AM

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।