ਚੰਡੀਗੜ੍ਹ ‘ਚ ਬੰਬ ਧਮਾਕੇ ਕਰਨ ਵਾਲਿਆਂ ਦਾ ਇੱਕ ਹੋਰ CCTV ਆਇਆ ਸਾਹਮਣੇ

Punjab

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੇ ਸੈਕਟਰ-24 ਸਥਿਤ 2 ਕਲੱਬਾਂ ਦੇ ਬਾਹਰ ਬੰਬ ਧਮਾਕੇ ਕਰਨ ਵਾਲੇ ਮੁਲਾਜ਼ਮਾਂ ਦਾ ਇੱਕ ਹੋਰ ਸੀਸੀਟੀਵੀ ਸਾਹਮਣੇ ਆਇਆ ਹੈ। ਮੁਲਜ਼ਮ ਏਅਰਪੋਰਟ ਰੋਡ ਨੇੜੇ ਇੱਕ ਮਾਲ ਅਤੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਮੋਟਰਸਾਈਕਲ ’ਤੇ ਜਾਂਦੇ ਕੈਦ ਹੋ ਗਏ। ਪੁਲੀਸ ਨੇ ਸੀਸੀਟੀਵੀ ਰਾਹੀਂ ਮੁਲਜ਼ਮਾਂ ਦਾ ਚੰਡੀਗੜ੍ਹ ਤੋਂ ਮੁਹਾਲੀ ਤੱਕ ਖੁਰਾ-ਖੋਜ ਨੱਪਿਆ ਅਤੇ ਪਟਿਆਲਾ ਰੋਡ ’ਤੇ ਸਥਿਤ ਟੋਲ ਪਲਾਜ਼ਾ ’ਤੇ ਪੁੱਜੀ।
ਮੁਲਜ਼ਮ ਮੋਹਾਲੀ ਜਾ ਕੇ ਗਾਇਬ ਹੋ ਗਏ। ਇਸ ਤੋਂ ਬਾਅਦ ਉਹ ਕਿਸੇ ਵੀ ਸੀਸੀਟੀਵੀ ਕੈਮਰੇ ਵਿੱਚ ਨਜ਼ਰ ਨਹੀਂ ਆਏ। ਉਂਜ ਪੁਲੀਸ ਲਗਾਤਾਰ ਮੁਹਾਲੀ ਅਤੇ ਆਸਪਾਸ ਦੇ ਕੈਮਰਿਆਂ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।
ਅਪਰਾਧ ਸ਼ਾਖਾ ਕਲੱਬ ਸੰਚਾਲਕਾਂ ਅਤੇ ਕਲੱਬ ਬਾਊਂਸਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਸ ਇਸ ਮਾਮਲੇ ਨੂੰ ਫਿਰੌਤੀ ਨਾਲ ਜੋੜ ਕੇ ਵੀ ਦੇਖ ਰਹੀ ਹੈ ਕਿਉਂਕਿ ਕਈ ਕਲੱਬ ਮਾਲਕਾਂ ਨੂੰ ਫਿਰੌਤੀ ਦੀਆਂ ਕਾਲਾਂ ਆ ਚੁੱਕੀਆਂ ਹਨ। ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਵੱਲੋਂ ਵੀ ਪੋਸਟ ਵਿੱਚ ਕਿਹਾ ਗਿਆ ਹੈ ਕਿ ਇਹ ਹਮਲਾ ਪ੍ਰੋਟੈਕਸ਼ਨ ਮਨੀ ਨਾ ਦੇਣ ਕਾਰਨ ਕੀਤਾ ਗਿਆ ਹੈ।

Published on: ਨਵੰਬਰ 27, 2024 7:41 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।