ਮੋਹਾਲੀ, 27 ਨਵੰਬਰ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਚੈਕਿੰਗ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦੇ ਮੁਅੱਤਲ ਕੀਤੇ ਅਧਿਆਪਕ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਦੀ ਚੈਕਿੰਗ ਦੌਰਾਨ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡੀਐਸਈ ਐਲੀਮੈਂਟਰੀ ਦਫ਼ਤਰ ਅੱਗੇ ਸੰਕੇਤਕ ਧਰਨਾ ਵੀ ਲਗਾਇਆ ਗਿਆ ਸੀ। ਹੁਣ ਸਿਖਿਆ ਵਿਭਾਗ ਨੇ ਪੈਡਿੰਗ ਇਨਕੁਆਰੀ ਬਹਾਲ ਕਰ ਦਿੱਤਾ ਗਿਆ ਹੈ।

Published on: ਨਵੰਬਰ 27, 2024 5:13 ਬਾਃ ਦੁਃ