ਸਕੂਲਾਂ ਅਤੇ ਆਂਗਨਵਾੜੀ ਸੈਂਟਰ ਵਿਖੇ ਭਲਕੇ ਖਿਲਾਈਆਂ ਜਾਣਗੀਆ ਅਲਬੈਂਡਾਜੋਲ ਦੀਆਂ ਗੋਲੀਆਂ

Punjab

ਸਿਹਤ ਵਿਭਾਗ ਵਲੋ ਡੀ ਵਾਰਮਿੰਗ  ਡੇ  ਮੌਕੇ ਸਿਹਤ ਟੀਮਾ ਦਾ ਕੀਤਾ ਗਠਨ
ਫਾਜ਼ਿਲਕਾ  27 ਨਵੰਬਰ, ਦੇਸ਼ ਕਲਿੱਕ ਬਿਓਰੋ
ਸਿਹਤ ਵਿਭਾਗ ਵਲੋ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਣ ਲਈ ਐਲਬੇਂਡਾਜ਼ੋਲ ਦਵਾਈ ਭਲਕੇ ਖੁਆਈ ਜਾਵੇਗੀ। ਇਸ ਸੰਬਧੀ ਅੱਜ ਦੱਫਤਰ ਸਿਵਿਲ ਸਰਜਨ ਵਿਖੇ ਤਿਆਰੀਆ ਕਰ ਲਈ ਗਈ ਹੈ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ,  ਡੈਂਟਲ ਅਫਸਰ ਡਾਕਟਰ ਏਰਿਕ , ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ, ਸੁਖਦੇਵ ਸਿੰਘ, ਜਿਲਾ ਕੋਆਰਡੀਨੇਟਰ ਬਲਜੀਤ ਸਿੰਘ  ਹਾਜਰ ਸੀ ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਅਤੇ ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ ਪਿੰਡਾਂ ਦੇ 1 ਤੋਂ 19 ਸਾਲ ਦੇ ਲਗਭਗ 713 ਸਕੁਲ ਅਤੇ 1060 ਆਂਗਨਵਾੜੀ  ਸੈਂਟਰ ਵਿਖੇ 3 ਲੱਖ 15 ਹਾਜਰ ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਜਿਨਾਂ ਲਈ ਮੈਡੀਕਲ ਟੀਮਾ ਦਾ ਗਠਨ ਕੀਤਾ ਗਿਆ ਹੈ। ਇਸ ਸੰਬਧੀ ਸਾਰੇ ਐਸ.ਐਮ. ਓਜ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ ਜਿਸ ਵਿਚ ਇਹ ਗੋਲੀ ਦੇ ਕਾਫੀ ਫਾਇਦੇ ਹਨ. ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ  ਆਉਂਦੀ ਹੈ ਤਾਂ ਦੂਰ ਹੋ ਜਾਂਦੀ ਹੈ ਅਤੇ ਬੱਚੇ ਦਾ ਸਹੀ ਤਰੀਕੇ ਨਾਲ ਮਾਨਸਿਕ ਅਤੇ ਸਰੀਰਿਕ ਵਿਕਾਸ ਹੁੰਦਾ ਹੈ।
ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ‘ਡੀ ਵਾਰਮਿੰਗ ਡੇ’ ਸਾਲ ਵਿੱਚ 2 ਵਾਰ ਮਨਾਇਆ ਜਾਂਦਾ ਹੈ। ਜਿਹੜੇ ਬੱਚੇ 28 ਨਵੰਬਰ ਦੇ ਦਿਨ ਦਵਾਈ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 05 ਦਿਸੰਬਰ ਮੋਪ-ਅਪ ਵਾਲੇ ਦਿਨ ਦਵਾਈ ਖਿਲਾਈ ਜਾਵੇਗੀ। ਉਹਨਾਂ ਨੇ ਸਕੂਲ ਦੇ ਅਧਿਆਪਕਾਂ, ਆਈ.ਸੀ.ਡੀ.ਐਸ. ਵਿਭਾਗ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿਹਤ ਵਿਭਾਗ ਦਾ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।