ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ

ਪੰਜਾਬ

ਲਖਨਊ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਸੈਫ਼ਈ ਮੈਡੀਕਲ ਯੂਨੀਵਰਸਿਟੀ ਦੇ ਪੰਜ ਡਾਕਟਰਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਹਾਦਸਾ ਆਗਰਾ ਲਖਨਊ ਐਕਸਪ੍ਰੈੱਸ ਵੇਅ ‘ਤੇ ਸਵੇਰੇ ਕਰੀਬ 3.30 ਵਜੇ ਕਿਲੋਮੀਟਰ ਨੰਬਰ 196 ‘ਤੇ ਵਾਪਰਿਆ। ਇਸ ਹਾਦਸੇ ਵਿੱਚ ਸੈਫ਼ਈ ਮੈਡੀਕਲ ਯੂਨੀਵਰਸਿਟੀ ਦੇ ਪੰਜ ਡਾਕਟਰਾਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਡਾਕਟਰ ਲਖਨਊ ਵਿੱਚ ਇੱਕ ਵਿਆਹ ਸਮਾਗਮ ਤੋਂ ਪਰਤ ਰਹੇ ਸਨ।
ਸਵੇਰੇ 3:43 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਲਖਨਊ-ਆਗਰਾ ਐਕਸਪ੍ਰੈਸ ਵੇਅ ਦੇ ਕਿਲੋਮੀਟਰ ਨੰਬਰ 196 ‘ਤੇ ਹਾਦਸਾ ਹੋ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।