ਨਵੀਂ ਦਿੱਲੀ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅਡਾਨੀ ਮਾਮਲੇ ਅਤੇ ਯੂਪੀ ਦੇ ਸੰਭਲ ਵਿੱਚ ਦੰਗਿਆਂ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਇਜਲਾਸ ਦੇ ਪਹਿਲੇ ਦਿਨ ਸੋਮਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਿਚਾਲੇ ਤਿੱਖੀ ਬਹਿਸ ਹੋਈ।ਦਰਅਸਲ ਧਨਖੜ ਨੇ ਖੜਗੇ ਨੂੰ ਕਿਹਾ ਕਿ ਸਾਡਾ ਸੰਵਿਧਾਨ 75 ਸਾਲ ਪੂਰੇ ਕਰ ਰਿਹਾ ਹੈ। ਉਮੀਦ ਹੈ ਕਿ ਤੁਸੀਂ ਇਸ ਦੀ ਮਰਿਆਦਾ ਰੱਖੋਗੇ।
ਇਸ ‘ਤੇ ਖੜਗੇ ਨੇ ਜਵਾਬ ਦਿੱਤਾ ਕਿ ਇਨ੍ਹਾਂ 75 ਸਾਲਾਂ ‘ਚ ਮੇਰਾ ਯੋਗਦਾਨ ਵੀ 54 ਸਾਲ ਹੈ, ਇਸ ਲਈ ਮੈਨੂੰ ਨਾ ਸਿਖਾਓ। ਇਸ ‘ਤੇ ਧਨਖੜ ਨੇ ਕਿਹਾ ਸੀ ਕਿ ਮੈਂ ਤੁਹਾਡੀ ਬਹੁਤ ਇੱਜ਼ਤ ਕਰਦਾ ਹਾਂ ਅਤੇ ਤੁਸੀਂ ਇਹ ਕਹਿ ਰਹੇ ਹੋ। ਮੈਂ ਦੁਖੀ ਹਾਂ। ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 27 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ ।