ਸਿਵਲ ਸਰਜਨ ਨੇ ਡੀ-ਵਰਮਿੰਗ ਡੇਅ ਸਬੰਧੀ ਬੈਨਰ ਕੀਤਾ ਜਾਰੀ

ਪੰਜਾਬ

ਫਰੀਦਕੋਟ, 27 ਨਵੰਬਰ, ਦੇਸ਼ ਕਲਿੱਕ ਬਿਓਰੋ

ਸਿਹਤ ਵਿਭਾਗ ਫਰੀਦਕੋਟ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਹੇਠ 28 ਨਵੰਬਰ 2024 ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਬੈਨਰ ਅਤੇ ਪੋਸਟਰ ਰਿਲੀਜ ਕੀਤੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਮਿਤੀ 28 ਨਵੰਬਰ 2024 ਨੂੰ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਆਂਗਣਵਾੜੀ ਸੈਂਟਰ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਾਰਨ ਕੋਈ ਬੱਚਾ ਇਸ ਦਿਨ ਖੁਰਾਕ ਨਹੀਂ ਲੈਂਦਾ ਤਾਂ ਬਾਕੀ ਰਹਿੰਦੇ ਬੱਚਿਆਂ ਨੂੰ ਮੋਪਅੱਪ ਰਾਊਂਡ ਵਾਲੇ ਦਿਨ ਮਿਤੀ 5 ਦਸੰਬਰ ਨੂੰ ਖੁਰਾਕ ਦਿੱਤੀ ਜਾਵੇਗੀ।

ਉਨ੍ਹਾਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਇਹ ਖੁਰਾਕ ਬੱਚਿਆਂ ਲਈ ਬਹੁਤ ਜਰੂਰੀ ਹੈ ਕਿਉਂਕਿ ਪੇਟ ਦੇ ਕੀੜੇ  ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਪਾਉਂਦੇ ਹਨ। ਉਨ੍ਹਾਂ ਕਿਹਾ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਤਰੀ ਅਤੇ ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਵੀ ਲਈ ਜਾਵੇਗੀ।

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਾਜੌਰਾ, ਕਾਰਜਕਾਰੀ ਜਿਲ੍ਹਾ ਟੀਕਾਕਰਨ ਅਫਸਰ ਡਾ. ਸਰਵਦੀਪ ਰੋਮਾਣਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ,  ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਸਕੂਲ ਹੈਲਥ ਕੁਆਰਡੀਨੇਟਰ ਸੰਦੀਪ ਕੁਮਾਰ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।