ਰਾਜਪੁਰਾ,28 ਨਵੰਬਰ (ਕੁਲਵੰਤ ਸਿੰਘ ਬੱਬੂ):
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਜਨ ਸੁਵਿਧਾ ਕੈਂਪ ਲਗਾ ਕੇ ਪਬਲਿਕ ਨੂੰ ਖੱਜਲਖੁਆਰੀ ਤੋ ਨਿਜ਼ਾਤ ਦਿਵਾਉਣ ਦਾ ਤਹੱਈਆ ਕੀਤਾ ਗਿਆ ਹੈ। ਜਿਸ ਤਹਿਤ ਅੱਜ ਹਲਕਾ ਰਾਜਪੁਰਾ ਦੇ ਪਿੰਡ ਜੰਡੋਲੀ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਰਾਜਪੁਰਾ ਵਿਧਾਇਕਾਂ ਮੈਡਮ ਨੀਨਾ ਮਿੱਤਲ ਨੇ ਪਿੰਡ ਜੰਡੋਲੀ ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਵੱਖ-ਵੱਖ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਹੋਏ ਕੀਤਾ। ਉਨ੍ਹਾਂ ਕਿਹਾ ਕਿ ਜਨ-ਸੁਵਿਧਾ ਕੈਪ ਵਿੱਚ ਸਰਕਾਰੀ ਅਫ਼ਸਰਾਂ ਵੱਲੋਂ ਲੋਕਾਂ ਦੇ ਕੰਮ ਮੌਕੇ ਤੇ ਹੀ ਹੱਲ ਕੀਤੇ ਗਏ ਹਨ ।ਇਸ ਦੌਰਾਨ ਇਸ ਕੈਂਪ ਵਿੱਚ ਪਹੁੰਚੇ ਵੱਡੀ ਗਿਣਤੀ ਵਿਚ ਜੰਡੋਲੀ ਵਾਸੀਆਂ ਨਾਲ ਵਿਧਾਇਕਾ ਨੀਨਾ ਮਿੱਤਲ ਨੇ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਰਾਜਪੁਰਾ ਅਵੀਕੇਸ ਗੁਪਤਾ ਸਮੇਤ ਸਮੂਹ ਸਬੰਧਤ ਅਧਿਕਾਰੀ ਮੌਜੂਦ ਸਨ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਨ-ਸੁਵਿਧਾ ਕੈਂਪ ਹਲਕੇ ਦੇ ਸਮੂਹ ਪਿੰਡਾ ਵਿੱਚ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਜ਼ਰੂਰੀ ਕਾਗਜ਼ਾਤ ਪੱਤਰਾਂ ਲਈ ਦੂਰ-ਦੁਰਾਡੇ ਸਰਕਾਰੀ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ, ਉਲਟ ਉਨ੍ਹਾਂ ਨੂੰ ਘਰਾਂ ਨੇੜੇ ਹੀ ਸਰਕਾਰੀ ਦਫ਼ਤਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਅਤੇ ਹੋਰ ਕੰਮਕਾਜ ਮੌਕੇ ਤੇ ਹੋ ਸਕਣ। ਰਾਜਪੁਰਾ ਵਿਧਾਇਕਾਂ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਜਨ-ਸੁਵਿਧਾ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਮੌਜੂਦ ਹੁੰਦੇ ਹਨ, ਜਿਸ ਨਾਲ ਲੋਕਾਂ ਦੇ ਕੰਮ ਮੌਕੇ ਤੇ ਸਮਾਂਬੱਧ ਹੋਣ ਦੇ ਨਾਲ-ਨਾਲ ਸਰਕਾਰੀ ਕੰਮ ਪੂਰੀ ਪਾਰਦਰਸ਼ਤਾ ਨਾਲ ਹੁੰਦੇ ਹਨ।ਇਸ ਮੌਕੇ ਜਗਦੀਪ ਸਿੰਘ ਅਲੂਣਾ,ਸਰਪੰਚ ਬਲਵਿੰਦਰ ਕੌਰ ਜੰਡੋਲੀ ਪਤਨੀ ਜਸਤਾਰ ਸਿੰਘ ਜੰਡੋਲੀ,ਯੂਥ ਪ੍ਰਧਾਨ ਰਾਜੇਸ਼ ਬੋਵਾ,ਮਾਨ ਸਿੰਘ ,ਸਰਪੰਚ ਜਸਵੀਰ ਸਿੰਘ ਗੁਰੂ ਅੰਗਦ ਦੇਵ ਕਲੋਨੀ,ਰਿੰਕੂ, ਅਮਰਿੰਦਰ ਸਿੰਘ ਮੀਰੀ,ਸਰਪੰਚ ਕੰਵਲ ਸਿੰਘ ਖਰਾਜਪੁਰ, ਧਰਮਿੰਦਰ ਸਿੰਘ ਪੰਚ,ਸੇਰ ਸਿੰਘ ਪੰਚ,ਮਾਨ ਸਿੰਘ ਪੰਚ,ਕੱਕਾ ਸਿੰਘ, ਜਰਨੈਲ ਸਿੰਘ,ਬਾਜ ਸਿੰਘ, ਮਨਜੀਤ ਸਿੰਘ ਸੈਕਟਰੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੇ ਲੋਕਾਂ ਨੇ ਜਨ-ਸੁਵਿਧਾ ਕੈਪ ਵਿੱਚ ਸ਼ਮੂਲੀਅਤ ਕੀਤੀ।