ਨਵੀਂ ਦਿੱਲੀ, 28 ਨਵੰਬਰ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਯਾਨੀ ਐਸਪੀਜੀ ਕੋਲ ਹੈ। ਪ੍ਰਧਾਨ ਮੰਤਰੀ ਦੇ ਆਲੇ-ਦੁਆਲੇ ਪਹਿਲਾ ਸੁਰੱਖਿਆ ਘੇਰਾ ਸਿਰਫ਼ ਐਸਪੀਜੀ ਜਵਾਨਾਂ ਦਾ ਬਣਿਆ ਹੁੰਦਾ ਹੈ।
ਪੀਐੱਮ ਦੀ ਸੁਰੱਖਿਆ ‘ਚ ਲੱਗੇ ਇਨ੍ਹਾਂ ਜਵਾਨਾਂ ਨੂੰ ਅਮਰੀਕਾ ਦੀ ਸੀਕ੍ਰੇਟ ਸਰਵਿਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕੋਲ ਐਮਐਨਐਫ-2000 ਅਸਾਲਟ ਰਾਈਫਲ, ਆਟੋਮੈਟਿਕ ਬੰਦੂਕ ਅਤੇ 17 ਐਮ ਰਿਵਾਲਵਰ ਵਰਗੇ ਆਧੁਨਿਕ ਹਥਿਆਰ ਹੁੰਦੇ ਹਨ।