ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਦੇ ਦਾਅਵੇ ਕਿ ਨਿੰਬੂ ਪਾਣੀ, ਕੱਚੀ ਹਲਦੀ ਅਤੇ ਨਿੰਮ ਕੈਂਸਰ ਨੂੰ ਠੀਕ ਕਰ ਸਕਦੇ ਹਨ ‘ਤੇ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ ਨਵਜੋਤ ਕੌਰ ਨੂੰ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ।
ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਕਿਹਾ ਕਿ ਤੁਹਾਡੀ ਖੁਰਾਕ ਬਾਰੇ ਸੁਣ ਕੇ ਦੇਸ਼-ਵਿਦੇਸ਼ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਐਲੋਪੈਥੀ ਦਵਾਈ ਪ੍ਰਤੀ ਭੰਬਲਭੂਸਾ ਅਤੇ ਵਿਰੋਧ ਦੀ ਸਥਿਤੀ ਪੈਦਾ ਹੋ ਰਹੀ ਹੈ। ਇਲਾਜ ਦੇ ਦਸਤਾਵੇਜ਼ 7 ਦਿਨਾਂ ਦੇ ਅੰਦਰ ਪੇਸ਼ ਕਰੋ।
ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਅੰਦਰ ਮੁਆਫ਼ੀ ਨਾ ਮੰਗੀ ਜਾਂ ਸਬੂਤ ਨਾ ਦਿੱਤੇ ਤਾਂ ਉਹ ਆਪਣੇ ਵਕੀਲ ਰਾਹੀਂ ਅਦਾਲਤ ‘ਚ ਜਾਣਗੇ।