ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ

ਰਾਸ਼ਟਰੀ

ਰਾਂਚੀ, 28 ਨਵੰਬਰ, ਦੇਸ਼ ਕਲਿਕ ਬਿਊਰੋ :
JMM ਨੇਤਾ ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੂੰ ਅੱਜ ਵੀਰਵਾਰ ਨੂੰ ਰਾਂਚੀ ਦੇ ਮੁਰਹਾਬਾਦੀ ਮੈਦਾਨ ‘ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਸਹੁੰ ਚੁਕਾਈ। ਮੰਤਰੀ ਮੰਡਲ ਦਾ ਵਿਸਥਾਰ ਬਾਅਦ ਵਿੱਚ ਕੀਤਾ ਜਾਵੇਗਾ। ਸਮਾਗਮ ਵਿੱਚ ਭਾਰਤ ਦੀਆਂ 10 ਪਾਰਟੀਆਂ ਦੇ 18 ਵੱਡੇ ਆਗੂ ਸ਼ਾਮਲ ਹੋਏ।
ਇਨ੍ਹਾਂ ਵਿੱਚ ਰਾਹੁਲ ਗਾਂਧੀ, ਪੰ. ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸਪਾ ਮੁਖੀ ਅਖਿਲੇਸ਼ ਯਾਦਵ ਅਤੇ ਤੇਜਸਵੀ ਯਾਦਵ ਮੌਜੂਦ ਸਨ।
ਦੁਪਹਿਰ 3 ਵਜੇ ਹੇਮੰਤ ਸੋਰੇਨ ਆਪਣੇ ਪਿਤਾ ਸ਼ਿਬੂ ਸੋਰੇਨ ਦਾ ਹੱਥ ਫੜ ਕੇ ਸਮਾਗਮ ਵਾਲੀ ਥਾਂ ‘ਤੇ ਲੈ ਗਏ। ਸਹੁੰ ਚੁੱਕਣ ਤੋਂ ਪਹਿਲਾਂ ਹੇਮੰਤ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ। ਸਾਡੀ ਏਕਤਾ ਸਾਡਾ ਸਭ ਤੋਂ ਵੱਡਾ ਹਥਿਆਰ ਹੈ। ਅਸੀਂ ਨਾ ਤਾਂ ਵੰਡੇ ਜਾ ਸਕਦੇ ਹਾਂ ਅਤੇ ਨਾ ਹੀ ਸ਼ਾਂਤ ਹੋ ਸਕਦੇ ਹਾਂ। ਅਸੀਂ ਝਾਰਖੰਡੀ ਹਾਂ, ਝਾਰਖੰਡੀ ਝੁਕਦੇ ਨਹੀਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।