ਪਟਿਆਲਾ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਪਟਿਆਲਾ ਦੇ ਸ਼ਮਸ਼ਾਨਘਾਟ ਵਿਖੇ ਅਸਥੀਆਂ ਇਕੱਠੀਆਂ ਕਰਨ ਆਏ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਸਾਰੇ ਹਮਲਾਵਰ ਸ਼ਮਸ਼ਾਨਘਾਟ ਦੇ ਅੰਦਰ ਘਾਤ ਲਗਾ ਕੇ ਬੈਠੇ ਸਨ।
ਮੁਲਜ਼ਮਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਫਿਰ ਉਥੋਂ ਫ਼ਰਾਰ ਹੋ ਗਏ। ਹਮਲਾਵਰਾਂ ਦੀ ਗਿਣਤੀ 2 ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਤਲ ਕਿਉਂ ਕੀਤਾ ਗਿਆ ਅਤੇ ਨਵਨੀਤ ਦੀ ਕਿਸੇ ਨਾਲ ਕੀ ਦੁਸ਼ਮਣੀ ਸੀ। ਕਤਲ ਤੋਂ ਬਾਅਦ ਪੂਰਾ ਪਰਿਵਾਰ ਗ਼ਮਗੀਨ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਟੀਮਾਂ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ ਹਨ। ਫਿਲਹਾਲ ਪੁਲਿਸ ਮਾਮਲੇ ਨੂੰ ਆਪਸੀ ਵਿਵਾਦ ਵਜੋਂ ਦੇਖ ਰਹੀ ਹੈ। ਨਵਨੀਤ ਦੇ ਤਾਏ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਸੀ।ਨਵਨੀਤ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਆਪਣੇ ਤਾਏ ਦੇ ਫੁੱਲ ਚੁਗਣ ਲਈ ਸ਼ਮਸ਼ਾਨਘਾਟ ਪਹੁੰਚਿਆ ਸੀ।
Published on: ਨਵੰਬਰ 29, 2024 12:15 ਬਾਃ ਦੁਃ