ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ :
4 ਜ਼ਿਲ੍ਹਿਆਂ ਦੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਨੂੰ 3 ਦਸੰਬਰ 2024 ਨੂੰ ਸਹੁੰ ਚੁਕਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਬਾਕੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਸਹੁੰ ਚੁਕਾਈ ਜਾ ਚੁੱਕੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 4 ਵਿਧਾਨ ਸਭਾ ਹਲਕਿਆਂ ਉਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਕਾਰਨ ਸਹੁੰ ਚੁੱਕ ਸਮਾਗਮ ਨਹੀਂ ਕਰਵਾਏ ਗਏ ਸਨ।
Published on: ਨਵੰਬਰ 29, 2024 11:33 ਪੂਃ ਦੁਃ