ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ‘ਚ ਚੱਲੀਆਂ ਗੋਲ਼ੀਆਂ, ਅੱਧਾ ਦਰਜਨ ਲੋਕ ਜ਼ਖਮੀ, ਪੰਜਾਬ ਪੁਲਸ ਵਲੋਂ ਜਾਂਚ ਜਾਰੀ

ਪੰਜਾਬ

ਅੰਮ੍ਰਿਤਸਰ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ‘ਚ ਗੋਲੀਬਾਰੀ ਹੋ ਗਈ। ਇਹ ਘਟਨਾ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਅਧੀਨ ਪੈਂਦੇ ਗੁਰੂ ਨਾਨਕਪੁਰਾ ਇਲਾਕੇ ਦੀ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੜਾਈ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ।
ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਮਾਜ ਸੇਵੀ ਗੁਰਮੀਤ ਸਿੰਘ ਭੋਲਾ ਦੀ ਇਲਾਕੇ ਦੇ ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਹ ਗੰਭੀਰ ਰੂਪ ‘ਚ ਜ਼ਖਮੀ ਹੈ ਅਤੇ ਹਸਪਤਾਲ ‘ਚ ਇਲਾਜ ਅਧੀਨ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਦੂਜੀ ਧਿਰ ਦਾ ਸਤਬੀਰ ਸਿੰਘ ਵੀ ਗੰਭੀਰ ਜ਼ਖ਼ਮੀ ਹੈ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਗੁਰਮੀਤ ਸਿੰਘ ਭੋਲਾ ਅਤੇ ਉਸ ਦੇ ਸਾਥੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇਸਲਾਮਾਬਾਦ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਸਾਹਮਣੇ ਆ ਸਕੇ।ਪੁਲਿਸ ਨੇ ਗੋਲੀਆਂ ਚੱਲਣ ਦੀ ਪੁਸ਼ਟੀ ਕੀਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।