ਪੰਜਾਬ ‘ਚ ਵਧੇਗੀ ਠੰਢ, ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ

ਪੰਜਾਬ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਅੱਜ ਵੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਪਰ ਪੰਜਾਬ-ਚੰਡੀਗੜ੍ਹ ‘ਤੇ ਇਸ ਦਾ ਅਸਰ ਘੱਟ ਦਿਖਾਈ ਦੇਵੇਗਾ।
ਆਉਣ ਵਾਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ।ਮੌਸਮ ਵਿਭਾਗ ਦੇ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਹੈ।
ਅੱਜ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ ਰਾਤ ਨੂੰ ਠੰਡ ਵਧ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਵਾਂਗ ਹੋ ਗਿਆ ਹੈ। ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਪਾਇਆ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।