ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਹੁਣ ਔਰਤਾਂ ਅਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ ‘ਤੇ ਧਿਆਨ ਦੇਵੇਗੀ। 2 ਦਸੰਬਰ ਤੋਂ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ।
ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅੰਗਹੀਣ ਵਿਅਕਤੀ ਵੀ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਸਕਣਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਧਮਾਕਾ, ਪੁਲਿਸ ਮੌਕੇ ‘ਤੇ ਪੁੱਜੀ
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਦੋਂ ਲੜਕੀਆਂ ਕਿਸ਼ੋਰ ਅਵਸਥਾ ਵਿੱਚੋਂ ਲੰਘਦੀਆਂ ਹਨ ਤਾਂ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਉਹ ਇਹ ਗੱਲਾਂ ਆਪਣੇ ਮਾਪਿਆਂ ਜਾਂ ਅਧਿਆਪਕਾਂ ਨਾਲ ਸਾਂਝੀਆਂ ਨਹੀਂ ਕਰਦੀਆਂ। ਹਾਲਾਂਕਿ ਉਨ੍ਹਾਂ ਨੂੰ ਕਈ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।