PSTET ਸਬੰਧੀ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਸਿੱਖਿਆ \ ਤਕਨਾਲੋਜੀ

ਮਾਨਸਾ, 29 ਨਵੰਬਰ : ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਮਾਨਸਾ ਜ਼ਿਲ੍ਹੇ ਅੰਦਰ 01 ਦਸੰਬਰ 2024 ਨੂੰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਸਬੰਧੀ ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ 1 ਦਸੰਬਰ ਨੂੰ ਸਵੇਰੇ 09.00 ਵਜੇ ਤੋਂ ਸ਼ਾਮ 05.00 ਵਜੇ ਤੱਕ ਹੋਣਗੇ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀਬਾਘਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਨੋਡਲ ਸੈਂਟਰ, ਮਨੂੰ ਵਾਟਿਕਾ ਡੇਅ ਬੋਰਡਿੰਗ ਪੰਜਾਬੀ ਮੀਡੀਅਮ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੁਢਲਾਡਾ, ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਰੋਡ ਰੱਲਾ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਰਟ ਰੋਡ ਮਾਨਸਾ, ਸਮਰਫੀਲਡ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਸ਼੍ਰੀ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਦਿਆ ਮੰਦਿਰ ਮਾਨਸਾ, ਸਰਵਹਿੱਤਕਾਰੀ ਨਰਾਇਣ ਸ਼ਿਕਸ਼ਦ ਵਿੱਦਿਆ ਮੰਦਿਰ ਮਾਨਸਾ, ਡੀ.ਏ.ਵੀ. ਸੈਨੇਟਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ (ਕੁੜੀਆਂ) ਸਕੂਲ ਖਿਆਲਾ ਕਲਾਂ ਮਾਨਸਾ ਵਿਖੇ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਕਤ ਪ੍ਰੀਖਿਆ ਕੇਂਦਰਾਂ ਦੇ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ ਅਤੇ ਪ੍ਰੀਖਿਆ ਸੈਂਟਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਹਨਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਹ ਹੁਕਮ 01 ਦਸੰਬਰ 2024 ਲਈ ਲਾਗੂ ਰਹੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।