ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਅੱਠ ਸਾਲਾਂ ਬਾਅਦ ਡਿਪੂ ਹੋਲਡਰਾਂ ਦੇ ਕਮਿਸ਼ਨ (ਮਾਰਜਨ ਮਨੀ) ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਹੁਣ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਜਦੋਂ ਕਿ ਪਹਿਲਾਂ ਕਮਿਸ਼ਨ 50 ਰੁਪਏ ਪ੍ਰਤੀ ਕੁਇੰਟਲ ਸੀ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ।
ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 9792 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾਣਗੇ। ਇਸ ਲਈ 5 ਦਸੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਪ੍ਰਕਿਰਿਆ ਆਨਲਾਈਨ ਚੱਲ ਰਹੀ ਹੈ।