ਤੂਫਾਨ ਫੇਂਗਲ ਅੱਜ ਪੁਡੂਚੇਰੀ ਤੇ ਤਾਮਿਲਨਾਡੂ ਦੇ ਤਟਾਂ ਨਾਲ ਟਕਰਾਏਗਾ

ਰਾਸ਼ਟਰੀ

ਪੁਡੂਚੇਰੀ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਬੰਗਾਲ ਦੀ ਖਾੜੀ ਤੋਂ ਸ਼ੁਰੂ ਹੋਇਆ ਤੂਫਾਨ ਫੇਂਗਲ ਅੱਜ ਸ਼ਨੀਵਾਰ ਦੁਪਹਿਰ ਨੂੰ ਪੁਡੂਚੇਰੀ ਦੇ ਕਰਾਈਕਲ ਅਤੇ ਤਾਮਿਲਨਾਡੂ ਦੇ ਮਹਾਬਲੀਪੁਰਮ ਜ਼ਿਲੇ ਦੇ ਵਿਚਕਾਰ ਤੱਟ ਨਾਲ ਟਕਰਾਏਗਾ। ਭਾਰਤੀ ਮੌਸਮ ਵਿਭਾਗ ਨੇ ਇਸ ਦੌਰਾਨ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਇਸ ਦੇ ਮੱਦੇਨਜ਼ਰ ਅੱਜ ਸ਼ਨੀਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਨਾਲ ਹੀ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ 28 ਨਵੰਬਰ ਤੋਂ ਤੱਟਵਰਤੀ ਖੇਤਰਾਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਨਾਲ ਤੂਫਾਨ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਸੀ।
ਮਾਨਸੂਨ ਤੋਂ ਬਾਅਦ ਦੇ ਸੀਜ਼ਨ ਵਿੱਚ ਭਾਰਤ ਨੂੰ ਪ੍ਰਭਾਵਿਤ ਕਰਨ ਵਾਲਾ ਇਹ ਦੂਜਾ ਤੂਫ਼ਾਨ ਹੈ। ਇਸ ਤੋਂ ਪਹਿਲਾਂ ਅਕਤੂਬਰ ਦੇ ਅੰਤ ‘ਚ ਗੰਭੀਰ ਸ਼੍ਰੇਣੀ ਦਾ ਤੂਫਾਨ ਦਾਣਾ ਆਇਆ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।