ਚੰਡੀਗੜ੍ਹ: 30 ਨਵੰਬਰ, ਦੇਸ਼ ਕਲਿੱਕ ਬਿਓਰੋ
ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚੇ ਨੇ ਫੈਸਲਾ ਕੀਤਾ ਸੀ ਕਿ ਮੁਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਇੱਕ ਦਸੰਬਰ ਨੂੰ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧੀ ਦੋਵਾਂ ਫੋਰਮਾ ਦੀ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਕੀਤੀ ਜਾਵੇਗੀ। ਕਿਸਾਨ ਆਗੂ ਨੇ ਅੱਗੇ ਕਿਹਾ ਕਿ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਬਾਰੇ ਤੈਅ ਕੀਤੇ ਗਏ ਪ੍ਰੋਗਰਾਮ ਦੇ ਤਹਿਤ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਹੋ ਰਹੀਆਂ ਹਨ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੀ ਗਿਣਤੀ ਵੱਧਣੀ ਸ਼ੁਰੂ ਹੋ ਗਈ ਹੈ।