ਅੰਮ੍ਰਿਤਸਰ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਇੱਕ ਪਾਕਿਸਤਾਨੀ ਨਾਗਰਿਕ ਸ਼ੁੱਕਰਵਾਰ ਰਾਤ ਨੂੰ ਗਲਤੀ ਨਾਲ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਿਆ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਵਾਪਸ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ।
ਬੀਐਸਐਫ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਾਕਿਸਤਾਨੀ ਨਾਗਰਿਕ ਸ਼ੁੱਕਰਵਾਰ ਰਾਤ ਨੂੰ ਗਲਤੀ ਨਾਲ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਪ੍ਰੋਟੋਕੋਲ ਅਨੁਸਾਰ ਜਾਂਚ ਸ਼ੁਰੂ ਕੀਤੀ ਗਈ।
ਸ਼ੁਰੂਆਤੀ ਜਾਂਚ ‘ਚ ਪਾਇਆ ਗਿਆ ਕਿ ਉਕਤ ਵਿਅਕਤੀ ਨੇ ਗਲਤੀ ਨਾਲ ਅਤੇ ਬਿਨਾਂ ਕਿਸੇ ਇਰਾਦੇ ਦੇ ਸਰਹੱਦ ਪਾਰ ਕੀਤੀ ਸੀ। ਜਿਸ ਤੋਂ ਬਾਅਦ ਪਾਕਿਸਤਾਨ ਰੇਂਜਰਸ ਨਾਲ ਸੰਪਰਕ ਕੀਤਾ ਗਿਆ। ਉਕਤ ਵਿਅਕਤੀ ਦੀ ਸ਼ਨਾਖਤ ਨਿਯਮਾਂ ਅਨੁਸਾਰ ਕੀਤੀ ਗਈ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਸ ਨੂੰ ਵਾਪਸ ਸੌਂਪਣ ਦਾ ਫੈਸਲਾ ਕੀਤਾ।