ਦਿੜ੍ਹਬਾ ਵਿਖੇ ਡੇਢ ਸਾਲ ‘ਚ ਸਬ ਡਵੀਜ਼ਨਲ ਕੰਪਲੈਕਸ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਚੀਮਾ ਵੱਲੋਂ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਧੰਨਵਾਦ

ਪੰਜਾਬ

ਦਲਜੀਤ ਕੌਰ 

ਦਿੜ੍ਹਬਾ, 30 ਨਵੰਬਰ, 2024: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿਛਲੇ ਡੇਢ ਸਾਲਾਂ ਦੇ ਅੰਦਰ ਅੰਦਰ ਹੀ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਨੂੰ ਮੁਕੰਮਲ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਕੇ ਵੱਡੀ ਸੌਗਾਤ ਦਿੱਤੀ ਗਈ ਹੈ। ਅੱਜ ਸਬ ਡਵੀਜ਼ਨਲ ਕੰਪਲੈਕਸ ਦੇ ਉਦਘਾਟਨੀ ਸਮਾਰੋਹ ਤੋਂ ਬਾਅਦ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮਈ ਮਹੀਨੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਚਾਰ ਮੰਜ਼ਿਲਾ ਅਤਿ ਆਧੁਨਿਕ ਕੰਪਲੈਕਸ ਦੇ ਨਿਰਮਾਣ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ ਸੀ ਅਤੇ ਮਹਿਜ਼ ਡੇਢ ਸਾਲਾਂ ਅੰਦਰ ਇਸ ਕੰਪਲੈਕਸ ਨੂੰ ਸਾਰੀਆਂ ਸੁਵਿਧਾਵਾਂ ਸਮੇਤ ਲੋਕ ਅਰਪਣ ਕੀਤਾ ਜਾਣਾ ਲੋਕ ਹਿੱਤ ਵਿੱਚ ਸ਼ਾਨਦਾਰ ਉਪਰਾਲਾ ਹੈ ਜਿਸ ਲਈ ਇਥੋਂ ਦੇ ਵਸਨੀਕ ਮੁੱਖ ਮੰਤਰੀ ਪੰਜਾਬ ਦੇ ਹਮੇਸ਼ਾਂ ਰਿਣੀ ਰਹਿਣਗੇ। ਕੈਬਨਿਟ ਮੰਤਰੀ ਨੇ ਇਸ ਮੌਕੇ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਨੂੰ ਵੀ ਮੁਬਾਰਕਬਾਦ ਦਿੱਤੀ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਕਾਰਾਂ ਨੂੰ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਸਥਾਈ ਤੌਰ ’ਤੇ ਸਮਾਪਤ ਕਰਨ ਲਈ ਇਸ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ।

ਉਹਨਾਂ ਕਿਹਾ ਕਿ ਇਮਾਨਦਾਰੀ ਤੇ ਨੇਕ ਨੀਅਤ ਵਾਲੀ ਸੋਚ ‘ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਇਹ ਸਬ ਡਵੀਜ਼ਨਲ ਕੰਪਲੈਕਸ ਕਰੀਬ 10 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਗਿਆ ਹੈ ਜਦਕਿ ਇਸ ਉੱਤੇ 12 ਕਰੋੜ ਰੁਪਏ ਦਾ ਖਰਚਾ ਆਉਣ ਦੇ ਐਸਟੀਮੇਟ ਲਗਾਏ ਗਏ ਸਨ। 

ਉਹਨਾਂ ਨੇ ਦੱਸਿਆ ਕਿ ਇਸ ਚਾਰ ਮੰਜ਼ਿਲਾਂ ਇਮਾਰਤ ਵਿੱਚ ਜਮੀਨੀ ਮੰਜ਼ਿਲ ਉਤੇ ਐਸਡੀਐਮ ਦਫਤਰ, ਐਸਡੀਐਮ ਕੋਰਟ ਅਤੇ ਫਰਦ ਕੇਂਦਰ ਸਥਾਪਿਤ ਕੀਤਾ ਗਿਆ ਹੈ ਜਦਕਿ ਪਹਿਲੀ ਮੰਜ਼ਿਲ ਉੱਤੇ ਤਹਿਸੀਲਦਾਰ ਦਫਤਰ ਅਤੇ ਕੋਰਟ, ਦੂਜੀ ਮੰਜ਼ਿਲ ਉੱਤੇ ਬੀਡੀਪੀਓ ਦਫਤਰ ਅਤੇ ਕਾਨੂੰਗੋ ਦਫਤਰ, ਤੀਜੀ ਮੰਜ਼ਿਲ ਉੱਤੇ ਡੀਐਸਪੀ ਦਫਤਰ ਅਤੇ ਬੀਡੀਪੀਓ ਦਫਤਰ ਜਦ ਕਿ ਚੌਥੀ ਮੰਜ਼ਿਲ ਉੱਤੇ ਸੀਡੀਪੀਓ ਦਫਤਰ ਬਣਾਇਆ ਗਿਆ ਹੈ ਜਿਸ ਨਾਲ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਤੇ ਪੁਲਿਸ ਨਾਲ ਸੰਬੰਧਿਤ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠਾਂ ਮਿਲ ਸਕਣਗੀਆਂ ਅਤੇ ਦਿੜਬਾ ਵਾਸੀਆਂ ਨੂੰ ਨੇੜਲੀਆਂ ਸਬ ਡਵੀਜ਼ਨਾਂ ਵਿੱਚ ਕੰਮ ਕਰਵਾਉਣ ਲਈ ਨਹੀਂ ਜਾਣਾ ਪਵੇਗਾ।

ਇਸ ਮੌਕੇ ਉਹਨਾਂ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਚੇਅਰਮੈਨ ਪੰਜਾਬ ਲਘੂ ਉਦਯੋਗ ਨਿਗਮ ਦਲਬੀਰ ਸਿੰਘ ਢਿੱਲੋ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਲੱਖਾ, ਚੇਅਰਮੈਨ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ, ਚੇਅਰਮੈਨ ਜ਼ਿਲ੍ਾ ਯੋਜਨਾ ਬੋਰਡ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਇਮਪਰੂਵਮੈਂਟ ਟਰਸਟ ਪ੍ਰੀਤਮ ਸਿੰਘ ਪੀਤੂ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸਡੀਐਮ ਰਾਜੇਸ਼ ਸ਼ਰਮਾ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।