ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਜਿਹਾ ਹੀ ਮੌਸਮ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਕੁਝ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਵੀ ਹੋਈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਹੈ। ਤਾਜ਼ਾ ਬਰਫਬਾਰੀ ਤੋਂ ਬਾਅਦ ਆਉਣ ਵਾਲੇ ਦਿਨਾਂ ‘ਚ ਦਿਨ ਅਤੇ ਰਾਤ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ।
ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ। ਜੇਕਰ ਕੱਲ੍ਹ ਦੀ ਗੱਲ ਕਰੀਏ ਤਾਂ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ।
ਪਹਾੜੀ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਕਾਰਨ ਪੰਜਾਬ ‘ਚ ਠੰਢ ਵਧੀ