ਵਾਰਾਣਸੀ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਭਿਆਨਕ ਅੱਗ ਲੱਗ ਗਈ। 200 ਵਾਹਨ ਸੜ ਕੇ ਸੁਆਹ ਹੋ ਗਈਆਂ। ਬਾਈਕਾਂ ਦੀਆਂ ਟੈਂਕੀਆਂ 90 ਮਿੰਟਾਂ ਤੱਕ ਫਟਦੀਆਂ ਰਹੀਆਂ। ਧਮਾਕੇ ਦੀ ਆਵਾਜ਼ ਨਾਲ ਰੇਲਵੇ ਸਟੇਸ਼ਨ ‘ਤੇ ਭਗਦੜ ਮੱਚ ਗਈ। ਯਾਤਰੀ ਇਧਰ-ਉਧਰ ਭੱਜਣ ਲੱਗੇ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਤੜਕੇ 3 ਵਜੇ ਅੱਗ ‘ਤੇ ਕਾਬੂ ਪਾਇਆ ਗਿਆ।
ਅਧਿਕਾਰੀਆਂ ਨੇ ਸ਼ਾਰਟ ਸਰਕਟ ਕਾਰਨ ਹਾਦਸਾ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ।ਇਹ ਹਾਦਸਾ ਸ਼ੁੱਕਰਵਾਰ ਰਾਤ 1:30 ਵਜੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਵਾਪਰਿਆ। ਸੂਚਨਾ ਮਿਲਣ ‘ਤੇ ਆਰਪੀਐਫ ਅਤੇ ਜੀਆਰਪੀ ਸਮੇਤ ਰੇਲਵੇ ਦੇ ਉੱਚ ਅਧਿਕਾਰੀ ਰਾਤ ਨੂੰ ਹੀ ਮੌਕੇ ‘ਤੇ ਪਹੁੰਚ ਗਏ। ਅੱਗ ਬੁਝਾਉਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ। ਘਟਨਾ ਦੀ ਜਾਂਚ ਲਈ ਟੀਮ ਬਣਾਈ ਗਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਾਹਨਾਂ ਨੂੰ ਅੱਗ ਹਾਦਸਾ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਰੇਲਵੇ ਸਟੇਸ਼ਨ ਦੀ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 200 ਵਾਹਨ ਸੜ ਕੇ ਸੁਆਹ