ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨਾਲ ਹੋ ਰਹੇ ਅਨਿਆਂ ਵਿਰੁੱਧ ਸੰਸਦ ਵਿੱਚ ਜ਼ੋਰਦਾਰ ਉਠਾਈ

ਪੰਜਾਬ

ਡੇਰਾ ਬਾਬਾ ਨਾਨਕ, 30 ਨਵੰਬਰ, ਦੇਸ਼ ਕਲਿੱਕ ਬਿਓਰੋ :
ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਕਿਸਾਨੀ ਮੰਗਾਂ ਅਤੇ ਮਸਲਿਆਂ ਵਿਰੁੱਧ ਜ਼ੋਰਦਾਰ ਉਠਾਉਂਦਿਆ ਹੋਇਆ ਕਿਹਾ ਕਿ ਦਸੰਬਰ 2021 ਵਿੱਚ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਦੇ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਨਾ ਕਿਸਾਨਾਂ ਨੂੰ ਐਮ ਐਸ ਪੀ ਦੇਣ ਦੀ ਗਰੰਟੀ ਪੂਰੀ ਕੀਤੀ ਗਈ ਹੈ ਤੇ ਨਾ ਹੀ ਕੇਂਦਰ ਸਰਕਾਰ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਕੋਈ ਨਿਆਂ ਦਿਵਾ ਸੱਕੀ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਦੀਆਂ 12 ਦੇ ਕਰੀਬ ਰੱਖੀਆਂ ਗ‌ਈਆ ਜਾਇਜ਼ ਮੰਗਾਂ ਵਿੱਚੋਂ ਇਕ ਮੰਗ ਵੀ ਕੇਂਦਰ ਸਰਕਾਰ ਵੱਲੋਂ ਪੂਰੀ ਨਾ ਕਰਨਾ ਕਿਸਾਨਾਂ ਨਾਲ ਘੋਰ ਅਨਿਆ ਅਤੇ ਸਿੱਧਾ ਧੱਕਾ ਹੈ। ਉਹਨਾਂ ਕਿਹਾ ਕਿ ਕਿਸਾਨੀ ਨਾਲ ਖੇਤਰੀ ਅਤੇ ਕੇਂਦਰ ਦੇ ਪੱਧਰ ਤੇ ਹੋ ਰਹੇ ਅਨਿਆਂ ਖਿਲਾਫ ਸੰਸਦ ਵਿੱਚ ਆਵਾਜ਼ ਬੁਲੰਦ ਕਰਕੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਤਾਕੀਦ ਕਰਨਗੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।