ਹਥਿਆਰਾਂ ਦੀ ਡਿਲੀਵਰੀ ਕਰਨ ਪਹੁੰਚੇ ਸਮੱਗਲਰਾਂ ਨੂੰ ਪੰਜਾਬ ਪੁਲਸ ਨੇ ਕੀਤਾ ਕਾਬੂ

ਪੰਜਾਬ

ਅੰਮ੍ਰਿਤਸਰ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਅੰਤਰਰਾਸ਼ਟਰੀ ਗਰੋਹ ਨਾਲ ਜੁੜੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਫੜ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਕਰਨ ਪਹੁੰਚੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਪੱਧਰੀ ਵਿੱਚ ਕੀਤੀ ਹੈ। ਇੱਥੇ ਦੋ ਮੁਲਜ਼ਮ ਡਿਲੀਵਰੀ ਦੇਣ ਲਈ ਗਾਹਕ ਦੀ ਉਡੀਕ ਕਰ ਰਹੇ ਸਨ। ਪਰ ਕਾਊਂਟਰ ਇੰਟੈਲੀਜੈਂਸ ਨੂੰ ਇਸ ਬਾਰੇ ਪਹਿਲਾਂ ਹੀ ਸੂਚਨਾ ਮਿਲ ਚੁੱਕੀ ਸੀ। ਜਿਸ ਤੋਂ ਬਾਅਦ ਵਿਉਂਤਬੰਦੀ ਕਰਕੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ ਗਿਆ।

Published on: ਨਵੰਬਰ 30, 2024 11:33 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।