ਵਾਸਿੰਗਟਨ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਨੂੰ ਜਾਂਚ ਏਜੰਸੀ ‘ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ’ (FBI) ਦਾ ਅਗਲਾ ਡਾਇਰੈਕਟਰ ਨਿਯੁਕਤ ਕੀਤਾ ਹੈ। ਟਰੰਪ ਨੇ ਸ਼ਨੀਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਇਕ ਪੋਸਟ ‘ਚ ਇਸ ਗੱਲ ਦਾ ਐਲਾਨ ਕੀਤਾ।
ਇਸ ਪੋਸਟ ‘ਚ ਟਰੰਪ ਨੇ ਕਸ਼ ਪਟੇਲ ਦੇ ਪਿਛਲੇ ਕੰਮ ਦੀ ਵੀ ਤਾਰੀਫ ਕੀਤੀ ਹੈ। ਇਸ ਤੋਂ ਪਹਿਲਾਂ ਕਸ਼ ਪਟੇਲ ਨੇ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਰੱਖਿਆ ਮੰਤਰਾਲੇ ਵਿੱਚ ਚੀਫ਼ ਆਫ਼ ਸਟਾਫ਼, ਨੈਸ਼ਨਲ ਇੰਟੈਲੀਜੈਂਸ ਵਿੱਚ ਡਿਪਟੀ ਡਾਇਰੈਕਟਰ ਅਤੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਵਿੱਚ ਅੱਤਵਾਦ ਵਿਰੋਧੀ ਪ੍ਰੋਗਰਾਮਾਂ ਦੇ ਸੀਨੀਅਰ ਡਾਇਰੈਕਟਰ ਵਜੋਂ ਕੰਮ ਕੀਤਾ ਸੀ।