ਲੁਧਿਆਣਾ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਕੁੱਲ 4 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਦੀ ਪਛਾਣ ਮੋਹਿਤ ਕੁਮਾਰ ਵਜੋਂ ਹੋਈ ਹੈ। ਮੋਹਿਤ ਢੰਡਾਰੀ ਖੁਰਦ ਇਲਾਕੇ ਦੇ ਇੱਕ ਸਰਕਾਰੀ ਸਕੂਲ ਦਾ 11ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਗਲੀ ਵਿੱਚ ਖੜ੍ਹਾ ਲੜਾਈ ਦੇਖ ਰਿਹਾ ਸੀ। ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ। ਜਿਸ ਨੂੰ ਇਲਾਕੇ ਦੇ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ।
ਹਸਪਤਾਲ ਵਿੱਚ ਪੁੱਜੇ ਲੋਕਾਂ ਨੇ ਦੱਸਿਆ ਕਿ ਲੜਾਈ ਦਾ ਮੁੱਖ ਕਾਰਨ ਇੱਕ ਧਿਰ ਵੱਲੋਂ ਆਪਣੇ ਕਿਰਾਏਦਾਰਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰੋਂ ਬਾਹਰ ਕੱਢਣਾ ਹੈ।
Published on: ਦਸੰਬਰ 1, 2024 9:20 ਪੂਃ ਦੁਃ