ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਆਦਮਪੁਰ ਨੂੰ ਸਭ ਤੋਂ ਠੰਡਾ ਸ਼ਹਿਰ ਦੱਸਿਆ ਗਿਆ। ਕੱਲ੍ਹ ਇੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੀ। ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ, ਜਦਕਿ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 1.2 ਡਿਗਰੀ ਵੱਧ ਦਰਜ ਕੀਤਾ ਗਿਆ।
ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਬਰਫਬਾਰੀ ਹੋ ਸਕਦੀ ਹੈ, ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਹੋਰ ਵਧ ਜਾਵੇਗੀ।ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੀ ਕੋਈ ਸੰਭਾਵਨਾ ਨਹੀਂ ਜਾਪਦੀ।
ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ 1 ਤੋਂ 2 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਕੜਾਕੇ ਦੀ ਠੰਡ ਵਧੇਗੀ।ਮੌਸਮ ਵਿਭਾਗ ਮੁਤਾਬਕ ਨਵੰਬਰ ਤੋਂ ਜਿੰਨਾ ਗਰਮ ਰਿਹਾ ਹੈ, ਦਸੰਬਰ ਵਿੱਚ ਉਨੀ ਹੀ ਠੰਢ ਵਧੇਗੀ। ਮੌਸਮ ਵਿੱਚ ਅਚਾਨਕ ਬਦਲਾਅ ਆਵੇਗਾ।
ਪੰਜਾਬ ‘ਚ ਆਉਣ ਵਾਲੇ ਦਿਨਾਂ ਵਿੱਚ ਵਧੇਗੀ ਠੰਢ