ਰਾਏਪੁਰ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ ਗ੍ਰੇਹਾਊਂਡਜ਼ ਫੋਰਸ ਨੇ ਇਕ ਮਹਿਲਾ ਨਕਸਲੀ ਸਮੇਤ 7 ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਮੌਕੇ ਤੋਂ ਏਕੇ-47 ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਸੀ। ਮਾਮਲਾ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਦੇ ਇਟੂਨਗਰਮ ਥਾਣਾ ਖੇਤਰ ਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਸਾਰੇ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਨਕਸਲੀ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਪਰ ਜਵਾਨਾਂ ਨੇ ਉਨ੍ਹਾਂ ਨੂੰ ਮੁਕਾਬਲੇ ‘ਚ ਮਾਰ ਦਿੱਤਾ।
ਮਾਰੇ ਗਏ ਨਕਸਲੀਆਂ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿੱਚ ਤੇਲੰਗਾਨਾ ਸਟੇਟ ਕਮੇਟੀ ਮੈਂਬਰ, ਡਿਵੀਜ਼ਨਲ ਕਮੇਟੀ ਮੈਂਬਰ, ਏਰੀਆ ਕਮੇਟੀ ਮੈਂਬਰ ਅਤੇ 2 ਪਾਰਟੀ ਮੈਂਬਰ ਸ਼ਾਮਲ ਹਨ। ਸੁਰੱਖਿਆ ਬਲਾਂ ਨੇ ਸਾਰੇ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।
ਮੁਕਾਬਲੇ ‘ਚ 7 ਨਕਸਲੀਆਂ ਦੀ ਮੌਤ