ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਸਰਕਲ ਪ੍ਰਧਾਨ ਸਮਰਥਕਾਂ ਸਮੇਤ ‘ਆਪ’ ’ਚ ਸ਼ਾਮਲ

ਪੰਜਾਬ

ਮੋਰਿੰਡਾ 01 ਦਸੰਬਰ (ਭਟੋਆ) 

 ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ  ਅਕਾਲੀ ਦਲ ਬਾਦਲ ਦੇ ਸਰਕਲ ਘੜੂੰਆਂ ਦੇ  ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ ਅਪਣੇ ਸੈਂਕੜੇ ਸਮਰਥਕਾਂ ਸਮੇਤ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

 ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਜਿੱਥੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਹੋਰ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਦੱਸਿਆ ਕਿ ਪਿੰਡ ਘੜੂੰਆਂ ਜੋ ਹਲਕੇ ਦਾ ਸਭ ਤੋਂ ਵੱਡਾ ਪਿੰਡ ਹੈ ਉਸਨੂੰ ਕੈਬਨਿਟ ਮੰਤਰੀ ‘ਤੇ ਮੁੱਖ ਮੰਤਰੀ ਰਹਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਵਿਕਾਸ ਪੱਖੋਂ ਬਿਲਕੁਲ ਅਣੱਡਿਠ ਕਰਕੇ ਰੱਖਿਆ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਘੜੂੰਆਂ ਨੂੰ ਵਿਕਾਸ ਕਾਰਜਾਂ ਲਈ ਜਿੱਥੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਘੜੂੰਆਂ ਨੂੰ ਵਿਕਾਸ ਪੱਖੋਂ  ਇੰਨਾ ਵਧੀਆ ਸ਼ਹਿਰ ਬਣਾਇਆ ਜਾਵੇਗਾ ਕਿ ਘੜੂੰਆਂ, ਮੋਹਾਲੀ ਵਰਗੇ ਵੱਡੇ ਸ਼ਹਿਰ ਨੂੰ ਵੀ ਵਿਕਾਸ ਪੱਖੋਂ ਮਾਤ ਪਾਵੇਗਾ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਰੋਧੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਯਕੀਨ ਨਾ ਕੀਤਾ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਪਿੰਡ ਘੜੂੰਆਂ ਦਾ ਕਰਵਾਏ ਜਾ ਰਹੇ ਵਿਕਾਸ , ਖਾਸ ਕਰਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਸਾਦਗੀ ਤੋਂ ਪ੍ਰਭਾਵਿਤ ਹੋ ਕੇ ਬਿਨ੍ਹਾਂ ਕਿਸੇ ਸ਼ਰਤ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਹਲਕਾ ਵਿਧਾਇਕ ਦੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆਂ, ਆਪ ਦੇ ਸੀਨੀਅਰ ਆਗੂ ਬੀਰਦਵਿੰਦਰ ਸਿੰਘ ਬੱਲਾਂ, ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਨੇ ਵੀ   ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ‘ਆਪ’ ਦੇ ਸਰਕਲ ਘੜੂੰਆਂ ਦੇ ਪ੍ਰਧਾਨ ਮਨਦੀਪ ਸਿੰਘ, ਜਿਲ੍ਹਾ ਯੂਥ ਮੀਤ ਪ੍ਰਧਾਨ ਗੁਰਿੰਦਰ ਢੀਂਡਸਾ, ਮਨਪ੍ਰੀਤ ਸਿੰਘ ਭੰਡਾਰੀ, ਕੁਲਦੀਪ ਸਿੰਘ ਖੇੜੀ, ਰੁਲਦਾ ਸਿੰਘ ਭੰਡਾਰੀ, ਸੇਵਕ ਸਿੰਘ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਰੌਬਿਨ, ਸਤਨਾਮ ਸਿੰਘ ਲਾਲੀ, ਮਾਨਵੀਰ ਸਿੰਘ, ਗੁਰਮੇਲ ਸਿੰਘ ਰੰਗੀ, ਸਰਬਜਿੰਦਰ ਮਾਨ, ਗੁਰਮੀਤ ਸਿੱਧੂ, ਸੁਖਵਿੰਦਰ ਸਿੰਘ, ਗਗਨਪ੍ਰੀਤ ਸਿੰਘ, ਰਣਜੀਤ ਸਿੰਘ ਮਨਿੰਦਰ ਸਿੰਘ, ਇੰਦੂ ਗਿੱਲ, ਤੇਜਵੀਰ ਸਿੰਘ, ਜੁਝਾਰ ਸਿੰਘ, ਰਵਿੰਦਰ ਸਿੰਘ, ਹਜਰੀਤ ਸਿੰਘ, ਜਗਵੀਰ ਸਿੰਘ, ਜਸ਼ਨ ਮਾਮੁਪੁਰ, ਰਛਪਾਲ ਸਿੰਘ, ਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।