ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਫਤਿਹਾਬਾਦ ‘ਚ ਅੱਜ ਐਤਵਾਰ ਤੜਕੇ ਯਾਤਰੀਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ। ਹਾਲਾਂਕਿ ਅੱਗ ਪੂਰੀ ਤਰ੍ਹਾਂ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਬੱਸ ‘ਚੋਂ ਸਾਰੀਆਂ ਸਵਾਰੀਆਂ ਨੂੰ ਉਤਾਰ ਚੁੱਕਾ ਸੀ। ਇਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 61 ਸ਼ਰਧਾਲੂ ਸਵਾਰ ਸਨ। ਉਹ ਸਿਰਸਾ ਦੇ ਸਿਕੰਦਰਪੁਰ ਸਥਿਤ ਰਾਧਾ ਸੁਆਮੀ ਡੇਰੇ ਵਿੱਚ ਸਤਿਸੰਗ ਲਈ ਜਾ ਰਿਹਾ ਸੀ। ਅੱਧ ਵਿਚਕਾਰ ਦੁਰਘਟਨਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੂਜੀ ਬੱਸ ਵਿੱਚ ਭੇਜ ਦਿੱਤਾ ਗਿਆ।11:35 AM
Published on: ਦਸੰਬਰ 1, 2024 11:52 ਪੂਃ ਦੁਃ