ਮੋਹਾਲੀ: 2 ਦਸੰਬਰ, ਜਸਵੀਰ ਸਿੰਘ ਗੋਸਲ
ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਵਾਈਜ਼ ਪ੍ਰੈਜੀਡੈਂਟ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ ਜਿਲ੍ਹਾ ਮੋਹਾਲੀ ਪੁਲਿਸ ਵੱਲੋਂ ਪਿਛਲੇ ਦਿਨੀ ਪਿੰਗ ਕੁੰਭੜਾ ਦੇ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਪਰਿਵਾਰਾਂ ਨੂੰ ਇੰਨਸਾਫ ਦਵਾਉਣ ਲਈ ਲੱਗੇ ਧਰਨੇ ਵਿੱਚ ਸ਼ਿਰਕਤ ਕਰਨ ਵਾਲੇ ਸ੍ਰਮੋਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪਰਮਿੰਦਰ ਸਿੰਘ ਸੋਹਾਣਾ ਤੇ ਕਥਿਤ ਤੌਰ ਤੇ ਜੋ ਮਾਮਲਾ ਦਰਜ ਕੀਤਾ ਗਿਆ ਹੈ, ਉਸ ਦੀ ਰਾਜਨੀਤਿਕ ਵਿੰਗ ਸਖਤ ਸਬਦਾਂ ਵਿੱਚ ਨਿਖੇਧੀ ਕਰਦਾ ਹੈ। ਵਿੰਗ ਦੇ ਆਗੂ ਨੇ ਦਲੀਲ ਦਿੰਦਿਆਂ ਕਿਹਾ ਕਿ ਕਤਲ ਹੋਏ ਬੱਚਿਆ ਦੇ ਪਰਿਵਾਰ ਨੂੰ ਧਰਨਾ ਲਾਉਣ ਦੀ ਲੋੜ ਇਸ ਕਰਕੇ ਪਈ ਕਿਉਕਿ ਵਾਪਰੀ ਇਸ ਘਟਨਾ ਸਬੰਧੀ ਪ੍ਰਾਸ਼ਾਸ਼ਨ ਵੱਲੋਂ ਸਮੇਂ ਸਿਰ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ। ਜਿਸ ਕਾਰਨ ਮੋਹਾਲੀ ਇਲਾਕੇ ਦੇ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਨੂੰ ਧਰਨੇ ਵਿੱਚ ਸ਼ਿਰਕਤ ਕਰਨ ਲਈ ਮਜਬੂਰ ਹੋਣਾ ਪਿਆ। ਜੇਕਰ ਇਸ ਅਕਾਲੀ ਆਗੂ ਵਿਰੁੱਧ ਇਹ ਪਰਚਾ ਰੱਦ ਨਾ ਕੀਤਾ ਗਿਆ ਤਾਂ ਪਰਮਿੰਦਰ ਸਿੰਘ ਸੋਹਾਣਾ ਵੱਲੋਂ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ, ਜਨਰਲ ਵਰਗ ਉਸ ਵਿੱਚ ਵੱਧ ਚੜ ਕੇ ਹਿੱਸਾ ਲਵੇਗਾ। ਰਾਜਨੀਤਿਕ ਵਿੰਗ ਦੇ ਆਗੂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ।