ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਅੱਜ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਸਰਕਾਰ ਸਮੇਂ ਮੰਤਰੀ ਰਹੇ ਸਾਬਕਾ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ। ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ 3 ਦਸੰਬਰ 2024 ਕੱਲ੍ਹ ਤੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਜੀ ਪ੍ਰਬੰਧਨ ਅਧੀਨ ਸੰਗਤ ਲਈ ਬਣੇ ਵਾਸ਼ਰੂਮਾਂ ਦੀ 12 ਤੋਂ 1 ਵਜੇ ਤੱਕ ਸਫਾਈ ਕਰਨਗੇ। ਇਕ ਘੰਟਾ ਲੰਗਰ ਵਿੱਚ ਭਾਂਡੇ ਮਾਂਜਣਗੇ। ਇਕ ਘੰਟਾ ਕੀਰਤਨ ਸੁਣਨਗੇ ਅਤੇ ਹਰ ਰੋਜ਼ ਨਿਤਨੇਮ ਤੋਂ ਇਲਾਵਾ ਸੁਖਮਨੀ ਸਾਹਿਬ ਦਾ ਪਾਠ ਕਰਨਗੇ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸਾਰਿਆਂ ਦੇ ਗਲਾਂ ਵਿੱਚ ਤਖਤੀਆਂ ਵੀ ਪਾਈਆਂ ਗਈਆਂ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖਤ ਸਾਹਿਬ ਉਤੇ ਸੁਖਬੀਰ ਬਾਦਲ ਨੇ ਦੋਸ਼ ਕਬੂਲੇ
ਸੁਖਬੀਰ ਬਾਦਲ ਦੀ ਲੱਤ ‘ਤੇ ਪਲਾਸਟਰ ਹੋਣ ਕਾਰਨ ਅਤੇ ਅਤੇ ਸੁਖਦੇਵ ਸਿੰਘ ਢੀਂਡਸਾ ਵੀ ਬਜ਼ੁਰਗ ਹੋਣ ਕਾਰਨ ਉਨ੍ਹਾਂ ਨੂੰ ਬਰਸ਼ਾ ਲੈ ਕੇ ਵ੍ਹੀਲ ਚੇਅਰ ‘ਤੇ ਬੈਠ ਕੇ ਮੁੱਖ ਗੇਟ ‘ਤੇ ਇਕ ਘੰਟੇ ਦੀ ਸੇਵਾ ਤੇ ਫਿਰ ਲੰਗਰ ਦੇ ਬਰਤਨ ਧੋਣ ਦੀ ਸੇਵਾ ਦਿੱਤੀ ਗਈ ਹੈ।