ਅੰਮ੍ਰਿਤਸਰ: 2 ਦਸੰਬਰ, ਦੇਸ਼ ਕਲਿੱਕ ਬਿਓਰੋ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉਹ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ, ਉਹ ਤਿੰਨ ਦਿਨਾਂ ਦੇ ਅੰਦਰ ਅੰਦਰ ਪ੍ਰਵਾਨ ਕਰੇ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤੇ ਐਨ ਕੇ ਸ਼ਰਮਾ ਤੇ ਸਰਬਜੀਤ ਸਿੰਘ ਝਿੰਜਰ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।
ਜਥੇਦਾਰ ਸਾਹਿਬਾਨ ਨੇ ਇਕ ਕਮੇਟੀ ਦਾ ਵੀ ਗਠਨ ਕਰ ਦਿੱਤਾ ਹੈ ਤੇ ਛੇ ਮਹੀਨਿਆਂ ਦੇ ਅੰਦਰ ਅੰਦਰ ਨਵੀਂ ਭਰਤੀ ਮੁਕੰਮਲ ਕਰ ਕੇ ਨਵੀਂ ਚੋਣ ਕਰਨ ਦੀ ਵੀ ਹਦਾਇਤ ਕੀਤੀ ਹੈ।