ਚੰਡੀਗੜ੍ਹ: 2 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ‘ਚੋਂ ਤਿੰਨ ਨੇ ਅੱਜ ਵਿਧਾਨ ਸਭਾ ਵਿੱਚ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਨੂੰ ਸਹੁੰ ਚੁਕਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਰਹੇ। ਕਾਂਗਰਸ ਦੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ।ਜਾਣਕਾਰੀ ਅਨੁਸਾਰ ਉਹ ਕਾਂਗਰਸੀ ਨੇਤਾਵਾਂ ਦੀ ਹਾਜ਼ਰੀ ਵਿੱਚ 4 ਦਸੰਬਰ ਨੂੰ ਸਹੁੰ ਚੁੱਕਣਗੇ।
Published on: ਦਸੰਬਰ 2, 2024 12:48 ਬਾਃ ਦੁਃ