ਯੂ. ਪੀ. ਦੇ ਕਿਸਾਨ ਅੱਜ 12 ਵਜੇ ਦਿੱਲੀ ਵੱਲ ਕਰਨਗੇ ਕੂਚ

ਰਾਸ਼ਟਰੀ

ਨੋਇਡਾ: 2 ਦਸੰਬਰ, ਦੇਸ਼ ਕਲਿੱਕ ਬਿਓਰੋ
ਉੱਤਰ ਪ੍ਰਦੇਸ਼ ਦੇ ਕਈ ਪਿੰਡਾਂ ਦੇ ਕਿਸਾਨ ਅੱਜ ਨੋਇਡਾ ਤੋਂ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਦੁਪਹਿਰ ਨੂੰ ਨੋਇਡਾ ਦੇ ਮਹਾਮਾਇਆ ਫਲਾਈਓਵਰ ‘ਤੇ ਇਕੱਠੇ ਹੋਣਗੇ। ਇਸ ਦੇ ਮੱਦੇਨਜ਼ਰ ਸਰਹੱਦ ’ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮਾਰਚ ਸ਼ੁਰੂ ਹੋਣ ਕਾਰਨ ਚਿੱਲਾ ਬਾਰਡਰ ’ਤੇ ਟਰੈਫਿਕ ਜਾਮ ਦੇਖਣ ਨੂੰ ਮਿਲਿਆ। ਪੁਲਿਸ ਨੇ ਇਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਮੈਟਰੋ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਟਰੈਫਿਕ ਵਿਭਾਗ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਕਿਸਾਨ ਨਵੇਂ ਖੇਤੀ ਕਾਨੂੰਨਾਂ ਤਹਿਤ ਉਚਿਤ ਮੁਆਵਜ਼ੇ ਅਤੇ ਬਿਹਤਰ ਲਾਭ ਦੀ ਮੰਗ ਨੂੰ ਲੈ ਕੇ ਦਿੱਲੀ ਵੱਲ ਮਾਰਚ ਸ਼ੁਰੂ ਕਰਨਗੇ। ਜਾਣਕਾਰੀ ਅਨੁਸਾਰ ਕਿਸਾਨ 12 ਵਜੇ ਦਿੱਲੀ ਵੱਲ ਵਧਣਗੇ।

Published on: ਦਸੰਬਰ 2, 2024 11:12 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।