ਦਸੰਬਰ ਦੀ ਸ਼ੁਰੂਆਤ ਤੋਂ ਬਾਅਦ ਵੀ ਪੰਜਾਬ ਦਾ ਤਾਪਮਾਨ ਆਮ ਨਾਲੋਂ ਉਤੇ ਦਰਜ

ਪੰਜਾਬ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :
ਦਸੰਬਰ ਦੀ ਸ਼ੁਰੂਆਤ ਤੋਂ ਬਾਅਦ ਵੀ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਉਪਰ ਬਣਿਆ ਹੋਇਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 3.6 ਡਿਗਰੀ ਵੱਧ ਅਤੇ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਕਰੀਬ 1 ਤੋਂ 2 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਾਕਿਸਤਾਨ-ਅਫਗਾਨਿਸਤਾਨ ਦੇ ਉੱਪਰ ਇੱਕ ਵੈਸਟਰਨ ਡਿਸਟਰਬੈਂਸ ਟਰਫ ਸਰਗਰਮ ਹੋ ਗਿਆ ਹੈ, ਪਰ ਇਹ ਬਹੁਤ ਕਮਜ਼ੋਰ ਸਥਿਤੀ ਵਿੱਚ ਹੈ। ਸਰਹੱਦੀ ਇਲਾਕਿਆਂ ਵਿੱਚ ਸਵੇਰੇ ਹਲਕੀ ਬਾਰਿਸ਼ ਦਰਜ ਕੀਤੀ ਗਈ। ਅੱਜ ਹਿਮਾਚਲ ਪ੍ਰਦੇਸ਼ ਦੇ ਉਪਰਲੇ ਅਤੇ ਮੱਧ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜੇਕਰ ਆਉਣ ਵਾਲੇ ਦਿਨਾਂ ‘ਚ ਬਰਫਬਾਰੀ ਹੁੰਦੀ ਹੈ ਤਾਂ ਇਸ ਦਾ ਅਸਰ ਪੰਜਾਬ-ਚੰਡੀਗੜ੍ਹ ‘ਤੇ ਵੀ ਪਵੇਗਾ ਅਤੇ ਤਾਪਮਾਨ ‘ਚ ਗਿਰਾਵਟ ਆਵੇਗੀ।
ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਪੰਜਾਬ ਅਤੇ ਚੰਡੀਗੜ੍ਹ ‘ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਦੋਵਾਂ ਰਾਜਾਂ ਵਿੱਚ ਮੌਸਮ ਖੁਸ਼ਕ ਅਤੇ ਧੁੱਪ ਰਹਿਣ ਦੀ ਸੰਭਾਵਨਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।