ਬੁੱਢਾ ਨਾਲਾ ‘ਚ ਫੈਲੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ

ਪੰਜਾਬ

ਲੱਖਾ ਸਿਧਾਣਾ ਸਮੇਤ ਕਈ ਹਿਰਾਸਤ ‘ਚ ਲਏ, ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਜਾਮ
ਲੁਧਿਆਣਾ, 3 ਦਸੰਬਰ, ਦੇਸ਼ ਕਲਿਕ ਬਿਊਰੋ :
ਬੁੱਢਾ ਨਾਲਾ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋਈ , ਜਿਸ ਵਿਚ ਸੀਆਈਏ 3 ਦੇ ਇੰਚਾਰਜ ਨਵਦੀਪ ਦੇ ਸਿਰ ‘ਤੇ ਸੱਟ ਲੱਗ ਗਈ। ਪੁਲਿਸ ਹੁਣ ਤੱਕ 150 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ।
ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਹੋਰ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਜਾਮ ਲਾ ਦਿੱਤਾ। ਇਸ ਤੋਂ ਪਹਿਲਾਂ ਪੁਲੀਸ ਨੇ ਲੁਧਿਆਣਾ ਦੇ ਟੀਟੂ ਬਾਣੀਆ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਫਿਰੋਜ਼ਪੁਰ ਦੇ ਰੋਮੀ ਬਰਾੜ, ਮੋਗਾ ਦੇ ਮਹਿੰਦਰ ਸਿੰਘ, ਫਰੀਦਕੋਟ ਦੇ ਇੱਕ ਵਿਅਕਤੀ ਸਮੇਤ ਅੱਧੀ ਦਰਜਨ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਬੁੱਢਾ ਨਾਲਾ ਬੰਦ ਕਰਵਾਉਣ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸਨਅਤ ਨਾਲ ਜੁੜੇ ਲੋਕਾਂ ਨੇ ਵੀ ਵਿਰੋਧ ਕਰਨ ਦੀ ਗੱਲ ਕਹੀ ਸੀ। ਜਿਸ ‘ਤੇ ਅੱਜ ਲੱਖਾ ਸਿਧਾਣਾ ਅਤੇ ਉਸਦੇ ਕਈ ਸਾਥੀ ਬੁੱਢਾ ਨਾਲਾ ਬੰਦ ਕਰਵਾਉਣ ਲਈ ਪਹੁੰਚੇ ਸਨ। ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜਗਰਾਉਂ ‘ਚ ਉਸ ਦੇ ਸਾਥੀ ਸੁੱਖ ਜਗਰਾਉਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਅਤੇ ਕਾਲੇ ਪਾਣੀ ਖ਼ਿਲਾਫ਼ ‘ਕਾਲਾ ਪਾਣੀ ਮੋਰਚਾ’ ਜਥੇਬੰਦੀ ਬਣਾਈ ਗਈ ਹੈ, ਜਿਸ ਦੇ ਬੈਨਰ ਹੇਠ ਰਾਜਸਥਾਨ ਤੋਂ 1500 ਦੇ ਕਰੀਬ ਲੋਕ ਅੱਜ ਮੰਗਲਵਾਰ ਨੂੰ ਪੰਜਾਬ ਦੇ ਲੁਧਿਆਣਾ ਪੁੱਜ ਰਹੇ ਹਨ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਬੁੱਢਾ ਨਾਲਾ ‘ਚ ਫੈਲੀ ਗੰਦਗੀ ਅਤੇ ਕਾਲੇ ਕੈਮੀਕਲ ਵਾਲਾ ਪਾਣੀ ਸਤਲੁਜ ‘ਚ ਮਿਲ ਜਾਂਦਾ ਹੈ ਅਤੇ ਬਾਅਦ ‘ਚ ਇਹ ਪਾਣੀ ਰਾਜਸਥਾਨ ਪਹੁੰਚ ਜਾਂਦਾ ਹੈ, ਜਿਸ ਨੂੰ ਪੀਣ ਨਾਲ ਰਾਜਸਥਾਨ ਦੇ ਸੈਂਕੜੇ ਲੋਕ ਬੀਮਾਰ ਹੋ ਚੁੱਕੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।