PM ਮੋਦੀ ਅੱਜ ਚੰਡੀਗੜ੍ਹ ਆਉਣਗੇ, ਅਮਿਤ ਸ਼ਾਹ ਵੀ ਰਹਿਣਗੇ ਮੌਜੂਦ

ਚੰਡੀਗੜ੍ਹ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (PEC) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।
ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਪੁਲਿਸ ਵੀ ਅਲਰਟ ‘ਤੇ ਹੈ। ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਰਾਜਿੰਦਰਾ ਪਾਰਕ ਵਿਖੇ ਉਤਰੇਗਾ, ਜਿੱਥੋਂ ਉਹ ਸੜਕੀ ਰਸਤੇ ਪੀ.ਈ.ਸੀ. ਪਹੁੰਚਣਗੇ।ਇਸ ਦੌਰਾਨ ਰਾਜਿੰਦਰਾ ਪਾਰਕ ਤੋਂ ਪੀ.ਈ.ਸੀ. ਤੱਕ ਸੜਕ ਪੂਰੀ ਤਰ੍ਹਾਂ ਬੰਦ ਰਹੇਗੀ ਅਤੇ ਸਿਰਫ ਵੀ.ਵੀ.ਆਈ.ਪੀ. ਮੂਵਮੈਂਟ ਹੀ ਹੋਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।