ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ‘ਚ ਤਤਕਾਲੀ SSP ‘ਤੇ ਹੁਣ ਤੱਕ ਕਾਰਵਾਈ ਕਿਉਂ ਨਹੀਂ ਹੋਈ : ਹਾਈਕੋਰਟ

ਪੰਜਾਬ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਲਾਰੈਂਸ ਦੀ ਟੀਵੀ ਇੰਟਰਵਿਊ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਤਤਕਾਲੀ ਐਸਐਸਪੀ ਖ਼ਿਲਾਫ਼ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਅਦਾਲਤ ਨੇ ਕਿਹਾ ਕਿ ਜਦੋਂ ਜੇਲ੍ਹ ਵਿੱਚ ਕੋਈ ਅਪਰਾਧ ਹੁੰਦਾ ਹੈ ਤਾਂ ਜੇਲ੍ਹ ਵਾਰਡਨ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ। ਪਰ ਐਸਐਸਪੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰ੍ਹਾਂ ਅਦਾਲਤ ਨੇ ਇਹ ਵੀ ਪੁੱਛਿਆ ਕਿ ਪੰਜਾਬ ਪੁਲਿਸ ਨੂੰ ਗੈਂਗਸਟਰ ਦੀ ਇੰਟਰਵਿਊ ਬਾਰੇ ਕਿਵੇਂ ਪਤਾ ਲੱਗਾ। ਅਦਾਲਤ ਨੇ ਗ੍ਰਹਿ ਸਕੱਤਰ ਨੂੰ ਫਟਕਾਰ ਲਗਾਈ। ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਲਈ ਤੈਅ ਕੀਤੀ ਗਈ ਹੈ।04:39 PM

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।