ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਈ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਤਹਿਤ ਇੱਥੇ ਸੇਵਾ ਕਰ ਰਹੇ ਸਨ।
ਜਿਕਰਯੋਗ ਹੈ ਕਿ ਹਮਲਾਵਰ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਸੀ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।