ਹੈਦਰਾਬਾਦ: 4 ਦਸੰਬਰ, ਦੇਸ਼ ਕਲਿੱਕ ਬਿਓਰੋ
ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਹੈਦਰਾਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 7:27 ਵਜੇ ਭੂਚਾਲ ਆਇਆ। ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਭੁਚਾਲ ਦੀ ਤੀਬਰਤਾ 5.3 ਦੱਸੀ ਜਾ ਰਹੀ ਹੈ।