ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਅੱਜ ਬੁੱਧਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਕੀਤੀ ਗਈ। ਹਾਲਾਂਕਿ, ਉਹ ਬਚ ਗਏ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ।ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ ਬਾਹਰ ਬਰਛਾ ਫੜੀ ਬੈਠੇ ਸੀ।ਉਦੋਂ ਹੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦਾ ਬਿਆਨ ਆਇਆ ਸਾਹਮਣੇ
ਸੁਰੱਖਿਆ ਕਰਮੀਆਂ ਨੇ ਮੁਲਾਜ਼ਮ ਨੂੰ ਫੜ ਲਿਆ ਹੈ।ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਸੁਰੱਖਿਆ ਮੁਲਾਜ਼ਮਾਂ ਨੇ ਸੁਖਬੀਰ ਬਾਦਲ ਨੂੰ ਘੇਰਿਆ ਹੋਇਆ ਹੈ।