ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆਂ ਸੰਸਥਾਵਾਂ ਵਿੱਚ ਦਾਖਲਾ ਲਿਆ ਹੋਇਆ ਹੈ, ਉਨ੍ਹਾਂ ਨੂੰ ਪੜ੍ਹਾਈ ਦੇ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ। ਇਹ ਰਕਮ ਉਹਨਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।