ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਪੰਜਾਬ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸੁਖਬੀਰ ਬਾਦਲ ਉਤੇ ਕੀਤੇ ਹਮਲੇ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਹੋਏ ਹਮਲੇ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ।ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਸਾਡੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸਾਨੂੰ ਸਭ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸਾਬਕਾ ਅਕਾਲੀ ਮੰਤਰੀਆਂ ਨੂੰ ਤਨਖਾਹ ਲਗਾਈ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਅੱਜ ਹਮਲਾ ਹੋਇਆ ਹੈ। ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ ਬਾਹਰ ਬਰਛਾ ਫੜੀ ਬੈਠੇ ਸੀ।ਉਦੋਂ ਹੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਸੁਰੱਖਿਆ ਕਰਮੀਆਂ ਨੇ ਮੁਲਾਜ਼ਮ ਨੂੰ ਫੜ ਲਿਆ।ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।